‘ਇਕੋ ਇਕ ਦਿਲ’ ਹੋਇਆ ਰਿਲੀਜ਼

By  |  0 Comments

ਪੰਜਾਬੀ ਸਿਨੇਮਾ ਨੂੰ ਸੁਪਰਹਿੱਟ ਫ਼ਿਲਮਾਂ ਦੇਣ ਵਾਲੇ ਪ੍ਰੋਡਕਸ਼ਨ ਹਾਊਸ ‘ਹੰਬਲ ਮੋਸ਼ਨ ਪਿਚਰਜ਼’ ਅਤੇ ‘ਓਮਜੀ ਸਟਾਰ ਸਟੂਡੀਓਜ਼’ ਦੀ ਨਵੀਂ ਪੰਜਾਬੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਆਉਣ ਵਾਲੀ 2 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਪ੍ਰਚਾਰ ਅੱਜ ਕੱਲ ਜ਼ੋਰਾਂ ‘ਤੇ ਹੈ। ਹਰ ਟੀ. ਵੀ. ਚੈਨਲ, ਸੋਸ਼ਲ ਮੀਡੀਆ ਤੇ ਹੋਰ ਥਾਵਾਂ ‘ਤੇ ਫ਼ਿਲਮ ਬਾਰੇ ਚਰਚਾ ਹੋ ਰਹੀ ਹੈ। ਇਸ ਫਿ਼ਲਮ ਦਾ ਪਹਿਲਾ ਗੀਤ ‘ਇਕੋ ਇਕ ਦਿਲ’ ਅੱਜ ਰਿਲੀਜ਼ ਹੋ ਗਿਆ ਹੈ ਜੋ ਕਿ ਸਰੋਤੇ ਵਰਗ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਖੁਦ ਗਿੱਪੀ ਗਰੇਵਾਲ ਅਤੇ ਗਾਇਕਾ ਸੁਦੇਸ਼ ਕੁਮਾਰੀ ਦੁਆਰਾ ਗਾਇਆ ਗਿਆ ਹੈ ਅਤੇ ਗੀਤ ਦੇ ਬੋਲ ਗਾਇਕ ਅਤੇ ਗੀਤਕਾਰ ਹੈਪੀ ਰਾਏਕੋਟੀ ਨੇ ਲਿਖੇ ਹਨ ਜਦ ਕਿ ਮਨਮੋਹਕ ਸੰਗੀਤ ਜੈ ਕੇ ਨੇ ਦਿੱਤਾ ਹੈ। ਦੱਸ ਦਈਏ ਕਿ ਇਹ ਇੱਕ ਪਰਿਵਾਰਕ ਕਾਮੇਡੀ ਵਾਲੀ ਰੁਮਾਂਟਿਕ ਫ਼ਿਲਮ ਹੈ ਜਿਸ ਵਿੱਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਤਨੂੰ ਗਰੇਵਾਲ ਨੇ ਮੇਨ ਲੀਡ ਵਿੱਚ ਕੰਮ ਕੀਤਾ ਹੈ। ਫ਼ਿਲਮ ਦੇ ਨਿਰਮਾਤਾ ਰਵਨੀਤ ਕੌਰ ਗਰੇਵਾਲ, ਗਿੱਪੀ ਗਰੇਵਾਲ ਤੇ ਆਸੂ ਮੁਨੀਸ਼ ਸਾਹਨੀ ਹਨ। ਨਰੇਸ਼ ਕਥੂਰੀਆ ਦੀ ਲਿਖੀ ਕਹਾਣੀ ਅਧਾਰਿਤ ਇਸ ਫ਼ਿਲਮ ਨੂੰ ਵਿਕਾਸ ਵਿਸ਼ਸ਼ਟ ਨੇ ਡਾਇਰੈਕਟ ਕੀਤਾ ਹੈ। 2 ਸਤੰਬਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਇਸ ਫ਼ਿਲਮ ਦਾ ਟ੍ਰੇਲਰ 10 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

Comments & Suggestions

Comments & Suggestions