ਗਾਇਕ ਦਲੇਰ ਮਹਿੰਦੀ ਨੂੰ ਭੇਜਿਆ ਗਿਆ ਜੇਲ !

By  |  0 Comments


(ਪਃਸ) ਪਟਿਆਲਾ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 2003 ਦੇ ਮਨੁੱਖੀ ਤਸਕਰੀ ਦੇ ਇੱਕ ਕੇਸ ਵਿੱਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਗਾਇਕ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। 2003 ਦੇ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਮਾਮਲੇ ਵਿੱਚ ਦਲੇਰ ਮਹਿੰਦੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਅਤੇ 15 ਸਾਲਾਂ ਬਾਅਦ ਇਹ ਹੁਕਮ ਸੁਣਾਇਆ। ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐੱਚ.ਐੱਸ.ਗਰੇਵਾਲ ਨੇ ਗਾਇਕ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਅਤੇ ਉਸ ਨੂੰ ਜੇਲ ਭੇਜ ਦਿੱਤਾ ਗਿਆ।

Comments & Suggestions

Comments & Suggestions