Articles Pollywood Punjabi Screen

ਸ਼ਿਵਜੋਤ ਤੇ ਬਾਨੀ ਦੀ ਪ੍ਰੇਮ ਕਹਾਣੀ ਦਾ ਨਵਾਂ ਰੰਗ ਪੇਸ਼ ਕਰਦੀ ਹੈ ‘ਕਿਸਮਤ 2’

Written by admin

‘ਕਿਸਮਤ’ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ। ਇਸ ਫਿਲਮ ਸ਼ਿਵਜੋਤ (ਐਮੀ ਵਿਰਕ) ਤੇ ਬਾਨੀ (ਸਰਗੁਣ ਮਹਿਤਾ) ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ‘ਚ ਪਰਦੇ ‘ਤੇ ਰੂਪਮਾਨ ਕਰੇਗੀ। ਪਿਆਰ ਮੁਹੱਬਤ ਦੀ ਇਸ ਨਿਵੇਕਲੀ ਕਹਾਣੀ ਨੂੰ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਨੇ ਬਹੁਤ ਹੀ ਖੂਬਸੁਰਤੀ ਨਾਲ ਪਰਦੇ ‘ਤੇ ਉਤਾਰਿਆ ਹੈ। ‘ਸ਼੍ਰੀ ਨਰੋਤਮ ਜੀ ਸਟੂਡੀਓਜ਼’ ਦੇ ਬੈਨਰ ਹੇਠ ਨਿਰਮਾਤਾ ਜੋੜੀ ਅੰਕਿਤ ਵਿਜਨ ਤੇ ਨਵਦੀਪ ਨਰੂਲਾ ਦੀ ਇਸ ਫ਼ਿਲਮ ਨੂੰ ‘ਜੀ ਸਟੂਡੀਓਜ਼’ ਵਲੋਂ ਪੇਸ਼ ਕੀਤਾ ਗਿਆ ਹੈ। ਪਹਿਲੀ ਫ਼ਿਲਮ ਦੀ ਗੱਲ ਕਰੀਏ ਤਾਂ 2018 ‘ਚ ਰਿਲੀਜ਼ ਹੋਈ ‘ਕਿਸਮਤ’ ਨੇ ਵਿਆਹ ਕਲਚਰ ਤੇ ਕਾਮੇਡੀ ਸਿਨਮੇ ਤੋਂ ਅੱਕੇ ਦਰਸ਼ਕਾਂ ਨੂੰ ਰੁਮਾਂਸ ਭਰਪੂਰ ਸੰਗੀਤਕ ਸਿਨਮੇ ਨਾਲ ਜੋੜਿਆ ਜਿਸ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਪਹਿਲੀ ਫ਼ਿਲਮ ਦੀ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੇ ਦਿਲਾਂ ਵਿੱਚ ‘ਕਿਸਮਤ 2’ ਦੀ ਕਲਪਨਾ ਸੁਰੂ ਹੋਣੀ ਲਾਜ਼ਮੀ ਸੀ, ਜਿਸਨੂੰ ਪੂਰਾ ਕਰਨ ਲਈ ਫ਼ਿਲਮ ਦੀ ਪੂਰੀ ਟੀਮ ਵਲੋਂ ਮਿਹਨਤ ਕੀਤੀ ਗਈ। ਗੀਤਕਾਰ ਜਾਨੀ ਦੇ ਲਿਖੇ ਗੀਤਾਂ ਨੂੰ ਬੀ. ਪਰਾਕ ਨੇ ਸੰਗੀਤਬੱਧ ਕੀਤਾ। ਫ਼ਿਲਮ ਦਾ ਸਕਰੀਨ ਪਲੇਅ ਤੇ ਕਹਾਣੀ ਨੂੰ ਜਬਰਦਸ਼ਤ ਡਾਇਲਾਗਾਂ ਨਾਲ ਸ਼ਿੰਗਾਰਿਆ, ਜੋ ਹੁਣ 23 ਸਤੰਬਰ ਤੋਂ ਦਰਸ਼ਕ ਸਿਨੇਮਾ ਘਰਾਂ ‘ਚ ਵੇਖਣਗੇ। ਪਹਿਲੀ ਫ਼ਿਲਮ ਵਾਂਗ ਇਸ ਵਿੱਚ ਵੀ ‘ਐਮੀ ਵਿਰਕ ਤੇ ਸਰਗੁਣ ਮਹਿਤਾ’ ਦੀ ਜੋੜੀ ਦਰਸ਼ਕਾਂ ਨੂੰ ਜਰੂਰ ਪ੍ਰਭਾਵਤ ਕਰੇਗੀ। ਫ਼ਿਲਮ ਦਾ ਸੰਗੀਤ ਵੀ ਬਹੁਤ ਕਮਾਲ ਦਾ ਹੋਵੇਗਾ ਜੋ ਦਰਸ਼ਕਾਂ ਦੇ ਦਿਲਾਂ ਵਿੱਚ ਵਸੇਗਾ। ਉਨਾਂ ਨੂੰ ਸੌ ਫ਼ੀਸਦੀ ਯਕੀਨ ਹੈ ਕਿ ‘ ਕਿਸਮਤ 2 ’ ਦਰਸ਼ਕਾਂ ਦੀ ਪਸੰਦ ਬਣੇਗੀ। ਦਰਸ਼ਕਾਂ ਦੀ ਪਸੰਦ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਸਿਨੇਮੇ ਦਾ ਨਿਰਮਾਣ ਕਰਨਾ ਉਨਾਂ ਨੂੰ ਚੰਗਾ ਲੱਗਦਾ ਹੈ। ਅੰਕਿਤ ਵਿਜਨ ਤੇ ਨਵਦੀਪ ਨਰੂਲਾ ਦੇ ਮੁਤਾਬਕ ਉਨਾਂ ਨੂੰ ਪੂਰੀ ਉਮੀਦ ਹੈ ਕਿ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਰੁਮਾਂਟਿਕ ਜੋੜੀ ਵਾਲੀ ‘ਕਿਸਮਤ 2’ ਇੱਕ ਨਵਾਂ ਇਤਿਹਾਸ ਬਣਾਵੇਗੀ ਤੇ ਪਹਿਲੀ ਫ਼ਿਲਮ ਵਾਂਗ ਵੱਡੀ ਸਫ਼ਲਤਾ ਨੂੰ ਪੰਜਾਬੀ ਸਿਨਮੇ ਦੇ ਇਤਿਹਾਸ ਵਿੱਚ ਦਰਜ਼ ਕਰਵਾਏਗੀ। ਸਾਡੀ ਟੀਮ ਨੇ ਇਸ ਫ਼ਿਲਮ ਨੂੰ ਵਧੀਆ ਬਣਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਫ਼ਿਲਮ ਦਾ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਹੈ। ਫ਼ਿਲਮ ‘ਚ ਐਮੀ ਵਿਰਕ,ਸਰਗੁਣ ਮਹਿਤਾ, ਤਾਨੀਆ, ਹਰਦੀਪ ਗਿੱਲ, ਸਤਵੰਤ ਕੌਰ, ਅੰਮਿ੍ਰਤ ਅੰਬੇ, ਬਲਵਿੰਦਰ ਬੁਲਟ ਆਦਿ ਕਲਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।
-ਸੁਰਜੀਤ ਜੱਸਲ 9814607737

Comments & Suggestions

Comments & Suggestions

About the author

admin